ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ ਅੰਮ੍ਰਿਤਸਰ ਸ਼ਹਿਰ ਵਿਚ ਸਥਿਤ ਹੈ | ਸੰਮਤ ੧੬੩੧ ਬਿ: ਨੂੰ ਤੀਜੇ ਪਾਤਸ਼ਾਹ ਜੀ ਦੀ ਆਗਿਆ ਨਾਲ ਸ਼੍ਰੀ ਗੁਰੂ ਰਾਮਦਾਸ ਜੀ ਨੇ ਇਸ ਥਾਂ ਮੋਹੜੀ ਗੱਡ ਨਗਰ ਦੀ ਨੀਂਹ ਰੱਖੀ ਤੇ ਨਾਮ "ਗੁਰੂ ਕਾ ਚੱਕ" ਰੱਖਿਆ ਜੋ ਬਾਅਦ ਵਿੱਚ "ਰਾਮਦਾਸਪੁਰਾ" ਤੇ ਹੁਣ ਅੰਮ੍ਰਿਤਸਰ ਦੇ ਨਾਂ ਨਾਲ ਜਾਣਿਆ ਜਾਂਦਾ ਹੈ । ਇਹ ਪਵਿੱਤਰ ਅਸਥਾਨ ਸ਼੍ਰੀ ਗੁਰੂ ਰਾਮਦਾਸ ਜੀ, ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਰਿਹਾਇਸ਼ਗਾਹ ਅਤੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਬਾਬਾ ਅਟਲ ਜੀ ਦਾ ਜਨਮ ਸਥਾਨ ਹੋਣ ਕਰਕੇ ਗੁਰਦੁਆਰਾ ਗੁਰੂ ਕੇ ਮਹਿਲ ਕਰਕੇ ਪ੍ਰਸਿੱਧ ਹੈ । ਏਥੇ ਗੁਰੂ ਸਾਹਿਬ ਜੀ ਦੇ ਸਮੇਂ ਦਾ ਇਕ ਖੂਹ ਵੀ ਹੈ ।
ਤਸਵੀਰਾਂ ਲਈਆਂ ਗਈਆਂ :- ੨੪ ਦਿਸੰਬਰ ੨੦੦੬. |
|
|
ਗੁਰਦੁਆਰਾ ਸਾਹਿਬ, ਗੁਗਲ ਅਰਥ ਦੇ ਨਕਸ਼ੇ ਤੇ |
|
|
|
|
ਵਧੇਰੇ ਜਾਣਕਾਰੀ :-
ਗੁਰਦੁਆਰਾ ਸ਼੍ਰੀ ਗੁਰੂ ਕੇ ਮਹਿਲ, ਅੰਮ੍ਰਿਤਸਰ
ਕਿਸ ਨਾਲ ਸੰਬੰਧਤ ਹੈ:-
ਸ਼੍ਰੀ ਗੁਰੂ ਰਾਮਦਾਸ ਜੀ
ਸ਼੍ਰੀ ਗੁਰੂ ਅਰਜਨ ਦੇਵ ਜੀ
ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ,
ਸ਼੍ਰੀ ਗੁਰੂ ਹਰਰਾਏ ਸਾਹਿਬ ਜੀ
ਬਾਬਾ ਅਟਲ ਜੀ
ਪਤਾ :-
ਅੰਮ੍ਰਿਤਸਰ ਸ਼ਹਿਰ
ਜ਼ਿਲ੍ਹਾ :- ਅੰਮ੍ਰਿਤਸਰ
ਰਾਜ :- ਪੰਜਾਬ
ਫ਼ੋਨ ਨੰਬਰ
:- |
|
|
|
|
|
|